Monday, 20 May 2013

RSS

Latest Videos

dhadi jatha jaspal singh  on khalsa day  in castelnova (bg) italy  by europediawaz  part 2
Dhadi Jatha jaspal Singh  on Khalsa Day  in castelnova (bg) italy  by europediawaz part 3
Dhadi Jatha jaspal Singh  on Khalsa Day  in castelnova (bg) italy  by europediawaz part 1
7 Wonders of India: Golden Temple
nasro mansoor guru gobind singh

Advertisements

AdvertisementAdvertisement
ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ 137ਵੀਂ ਅਰਦਾਸ ਈ ਮੇਲ
19ptnw52-300x97.jpgਡੇਰਾ ਬਾਬਾ ਨਾਨਕ.20 ਜੂਨ:-ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਡੇਰਾ ਬਾਬਾ ਨਾਨਕ ਅੰਤਰਰਾਸ਼ਟਰੀ ਸਰਹੱਦ ਰਾਹੀਂ ਲਾਂਘਾ ਬਣ ਜਾਣ ਦੀ ਆਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਗੁਰਦੁਆਰਾ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਮੁਖੀ ਜਥੇਦਾਰ ਕੁਲਦੀਪ ਸਿੰਘ ਵਡਾਲਾ ਵੱਲੋਂ ਅੱਜ ਸੰਸਥਾ ਵੱਲੋਂ ਸਰਹੱਦ ’ਤੇ ਜਾ ਕੇ ਲਗਾਤਾਰ 137 ਵੀਂ ਅਰਦਾਸ ਕੀਤੀ ਗਈ। ਡੇਰਾ ਬਾਬਾ ਨਾਨਕ ਦੀ ਅੰਤਰਰਰਾਸ਼ਟਰੀ ਸਰਹੱਦ ਤੋਂ ਖੜ੍ਹੇ ਹੋ ਕੇ ਪਾਕਿਸਤਾਨ ’ਚ ਸਾਫ ਵਿਖਾਈ ਦਿੰਦੇ ਇਤਿਹਾਸਕ ਗੁਰਦੁਆਰੇ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਲਈ ਸੈਂਕੜੇ ਸੰਗਤਾਂ ਨੂੰ ਨਾਲ ਲੈ ਕੇ ਅਰਦਾਸ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਵਡਾਲਾ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਲਾਂਘੇ ਸਬੰਧੀ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੌਰਾਨ ਉਨ੍ਹਾਂ ਨੇ ਇਸ ਮੁੱਦੇ ਲਈ ਕਈ ਉਤਰਾਅ ਚੜਾਅ ਦੋਵਾਂ ਦੇਸ਼ਾ ਦਰਮਿਆਨ ਆਉਂਦੇ ਵੇਖੇ ਹਨ ਪਰ ਇਸ ਦੇ ਬਾਵਜੂਦ ਅਜੇ ਤੱਕ ਸੰਗਤਾਂ ਨੂੰ ਇਸ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਨਸੀਬ ਨਹੀਂ ਹੋਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਜੁੜੀਆਂ ਸੰਗਤਾਂ ਅੰਦਰ ਦਿਨ-ਬ-ਦਿਨ ਕੇਂਦਰ ਸਰਕਾਰ ਪ੍ਰਤੀ ਨਿਰਾਸ਼ਾ ਵਧਦੀ ਜਾ ਰਹੀ ਹੈ ਅਤੇ ਸੰਗਤਾਂ ਵੱਲੋਂ ਉਨ੍ਹਾਂ ਨੂੰ ਕੇਂਦਰ ਸਰਕਾਰ ਖਿਲਾਫ ਇਸ ਮੁੱਦੇ ਨੂੰ ਲੈ ਕੇ ਕੋਈ ਸੰਘਰਸ਼ ਵਿੱਢਣ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ।ਸੰਸਥਾਂ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਅਤੇ ਹੋਰ ਸਿੱਖ ਸੰਗਤਾਂ ਨੇ ਵੀ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੀ ਇਸ ਮੁੱਦੇ ਪ੍ਰਤੀ ਢਿੱਲਮੱਠ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇੱਕ ਸਿੱਖ ਹੋਣ ਦੇ ਨਾਤੇ ਇਸ ਮੁੱਦੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਚਾਹੀਦਾ ਹੈ।ਇਸ ਮੌਕੇ ਜਥੇਦਾਰ ਜਸਬੀਰ ਸਿੰਘ ਜਫ਼ਰਵਾਲ, ਉਧਮ ਸਿੰਘ ਔਲਖ, ਗੁਰਪ੍ਰੀਤ ਸਿੰਘ ਖਾਸਾਂਵਾਲੀ, ਪਵਨ ਕੁਮਾਰ ਜਲੰਧਰ,ਪਰਮਿੰਦਰ ਸਿੰਘ ਦਸ਼ਮੇਸ਼ ਨਗਰ,ਅਜੈਬ ਸਿੰਘ ਗੁਰਨਾਚੱਕ ਸਮੇਤ ਹੋਰ ਕਈ ਸੀਨੀਅਰ ਆਗੂ ਅਤੇ ਸੈਂਕੜੇ ਸੰਗਤਾਂ ਵੀ ਮੌਜੂਦ ਸਨ।
 
< Prev   Next >

Clock

 

Bookmark Us



Polls

Advertisements

AdvertisementAdvertisementAdvertisementAdvertisementAdvertisementAdvertisement

                                       Copyright © 2008 - 2009 Europe Di Awaz Design By :: Mehra Media